Image

sMgrWd mu`Kvwk sRI Akql q^q swihb


bwrh mwhw mwJ mhlw 5 Gru 4


<> siqgur pRswid ]



ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

pMnw: 136

ਬੁੱਧਵਾਰ, ੧ ਫੱਗਣ (ਸੰਮਤ ੫੫੦ ਨਾਨਕਸ਼ਾਹੀ)



menaing

ਸਿਆਲੀ ਰੁੱਤ ਦੀ ਕਰੜੀ ਸਰਦੀ ਪਿਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਉਂਦੇ ਹਨ, ਪਰ ਫੱਗਣ ਵਿਚ ਉਹਨਾਂ ਜੀਵ ਇਸਤ੍ਰੀਆਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਜਿੰਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ ਉਹਨਾਂ ਦੇ ਹਿਰਦੇ ਵਿਚ ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਉਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ ਉਹਨਾਂ ਸਤ-ਸੰਗੀਆਂ ਦਾ ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ ਸਮੁੰਦਰ ਤੋਂ ਉਹਨਾਂ ਨੂੰ ਹੱਥ ਦੇ ਕੇ ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! ਆਖ- ਸਾਡੀ ਇੱਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ ਉਸ ਦਾ ਆਸਰਾ ਤੱਕਦੇ ਹਨ ਉਹ ਸੰਸਾਰ ਸਮੁੰਦਰ ਤੋਂ ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ ਹੋਲੀਆਂ ਆਦਿਕ ਵਿਚੋਂ ਆਨੰਦ ਲੱਭਣ ਦੇ ਥਾਂ ਸਦਾ ਉਸ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ ਆਪਣੀ ਵਡਿਆਈ ਕਰਾਉਣ ਦਾ ਰਤਾ ਭਰ ਭੀ ਲਾਲਚ ਨਹੀਂ ਹੈ ਇਸ ਵਿਚ ਸਾਡਾ ਹੀ ਭਲਾ ਹੈ।੧੩।ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿੰਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁਖਾਂ ਦਾ ਖ਼ਜ਼ਾਨਾ ਹਨ, ਜਿਹੜੇ ਜੀਵ, ਚਰਨੀ ਲੱਗਦੇ ਹਨ, ਉਹ ਔਖੇ ਸੰਸਾਰ-ਸਮੁੰਦਰ ਵਿਚੋਂ ਸਹੀ-ਸਲਾਮਤ ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ। ਜਿੰਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ। ਹੇ ਹਰੀ! ਮੇਰੇ ਉੱਤੇ ਮਿਹਰ ਕਰ, ਮੈਂ ਨਾਨਕ ਤੇਰੇ ਦਰ ਤੋਂ ਤੇਰੇ ਦੀਦਾਰ ਦੀ ਦਾਤਿ ਮੰਗਦਾ ਹਾਂ।੧੪।੧।